ਅੱਜ ਦੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਵੱਡੇ ਫ਼ੈਸਲੇ ਲਏ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਲਾਈਵ ਹੋ ਕੇ ਇਸ ਬਾਰੇ ਜਾਣਕਾਰੀ ਦਿੱਤੀ। ਮਾਨ ਨੇ ਕਿਹਾ ਕਿ, 18 ਅਸਾਮੀਆਂ ਆਬਕਾਰੀ ਵਿਭਾਗ ਲਈ ਕਰੇਟ ਕੀਤੀਆਂ ਜਾਣਗੀਆਂ। ਪਟਵਾਰੀਆਂ ਦੀ ਭਰਤੀ ਬਾਰੇ ਵੀ ਅਹਿਮ ਫ਼ੈਸਲਾ ਲਿਆ ਗਿਆ ਹੈ। 497 ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਵਿਚ ਵਾਧਾ ਕੀਤਾ ਗਿਆ ਹੈ ਅਤੇ ਇਨ੍ਹਾਂ ਸਭ ਨੂੰ ਇੱਕੋ ਜਿਹੀ ਤਨਖ਼ਾਹ ਮਿਲੇਗੀ। ਗੁਰੂ ਅੰਗਦ ਦੇਵ ਯੂਨੀਵਰਸਿਟੀ ਦੇ ਟੀਚਿੰਗ ਕੇਡਰ ਦੇ ਅਧਿਆਪਕਾਂ ਨੂੰ ਯੂਜੀਸੀ ਦੇ ਤਨਖ਼ਾਹ ਸਕੇਲਾਂ ਤਹਿਤ ਲਾਭ ਦਿੱਤਾ ਜਾਵੇਗਾ।